ਮੋਦੀ ਦੀ ਇਤਰਾਜ਼ਯੋਗ ਟਿੱਪਣੀ ਦੀ ਭਗਵੰਤ ਮਾਨ ਨੇ ਸਪੀਕਰ ਕੋਲ ਕੀਤੀ ਸ਼ਿਕਾਇਤ

ਮੋਦੀ ਦੀ ਇਤਰਾਜ਼ਯੋਗ ਟਿੱਪਣੀ ਦੀ ਭਗਵੰਤ ਮਾਨ ਨੇ ਸਪੀਕਰ ਕੋਲ ਕੀਤੀ ਸ਼ਿਕਾਇਤ

ਨਵੀਂ ਦਿੱਲੀ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਦੇ ਲੋਕ ਸਭਾ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕ ਸਭਾ ਸਪੀਕਰ ਨੂੰ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਭਾਸ਼ਨ ਦੌਰਾਨ ਉਸ ਿਖ਼ਲਾਫ ਕੀਤੀ ਇਤਰਾਜ਼ਯੋਗ ਟਿੱਪਣੀ ਨੂੰ ਰਿਕਾਰਡ ਵਿਚੋਂ ਹਟਾਉਣ ਦੀ ਮੰਗ ਕੀਤੀ ਹੈ। ਸਪੀਕਰ ਸੁਮਿਤਰਾ ਮਹਾਜਨ ਨੂੰ ਪੱਤਰ ਲਿਖ ਕੇ ਭਗਵੰਤ ਮਾਨ ਨੇ ਬੇਨਤੀ ਕੀਤੀ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਤੋਂ ਉਨ੍ਹਾਂ ਦੀ ਇਤਰਾਜ਼ਯੋਗ ਟਿੱਪਣੀ ਬਾਰੇ ਸਪਸ਼ਟੀਕਰਨ ਮੰਗਣ ਤੇ ਇਸ ਦੇ ਨਾਲ ਹੀ ਮਾਨ ਨੇ ਪ੍ਰਧਾਨ ਮੰਤਰੀ ਤੋਂ ਕੁਝ ਸਵਾਲ ਪੁੱਛਣ ਦੀ ਇਜ਼ਾਜਤ ਵੀ ਮੰਗੀ ਹੈ। ਮਾਨ ਨੇ ਸਪੀਕਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਸ ਖ਼ਿਲਾਫ ਇਤਰਾਜ਼ਯੋਗ ਟਿੱਪਣੀ ਕਰਕੇ ਆਪਣੇ ਅਹੁਦੇ ਦੀ ਤੌਹੀਨ ਕੀਤੀ ਹੈ ਤੇ ਇਸ ਨਾਲ ਉਹ ਖੁਦ ਨੂੰ ਬੇਹੱਦ ਅਪਮਾਨਿਤ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਸਪੀਕਰ ਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਕੇ ਇਸ ਇਤਰਾਜ਼ਯੋਗ ਟਿੱਪਣੀ ਨੂੰ ਸਦਨ ਦੀ ਕਾਰਵਾਈ ਵਿਚੋਂ ਖਾਰਜ ਕਰਨ ਦੀ ਅਪੀਲ ਕੀਤੀ ਹੈ।